ਵੋਟਰ ਦਿਵਸ (25 ਜਨਵਰੀ)


ਹਰ ਸਾਲ 25 ਜਨਵਰੀ ਨੂੰ ਪੂਰੇ ਭਾਰਤ ਵਿਚ ਰਾਸ਼ਟਰੀ ਵੋਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ । ਸਭ ਤੋ ਪਹਿਲਾ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2011 ਨੂੰ ਮਨਾਇਆ ਗਿਆ ਸੀ। 25 ਜਨਵਰੀ 1950 ਨੂੰ ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ ਹੋਈ ਸੀ। ਵੋਟਰਾਂ ਨੂੰ ਲੋਕਤੰਤਰਿਕ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਪ੍ਰੇਰਤ ਕਰਨ ਦੇ ਉਦੇਸ਼ ਨਾਲ ਹਰ ਸਾਲ ਭਾਰਤੀ ਚੋਣ ਕਮਿਸ਼ਨ ਵੱਲੋਂ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਦੇ ਰੂਪ ਵਿੱਚ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁਖ ਉਦੇਸ਼ ਲੋਕਾਂ ਨੂੰ, ਵਿਸ਼ੇਸ਼ ਕਰਕੇ ਨੌਜਵਾਨ ਵਰਗ ਨੂੰ ਵੋਟ ਦੀ ਮਹਤੱਤਾ ਅਤੇ ਅਧਿਕਾਰ ਤੋਂ ਜਾਗਰੂਕ ਕਰਾਉਣਾ ਹੈ। ਇਸ ਲਈ ਹੀ ਸੰਵਿਧਾਨ ਦੀ 61ਵੀ ਸੋਧ ਰਾਹੀ ਵੋਟਰ ਬਨਣ ਦੀ ਉਮਰ 21 ਸਾਲ ਤੋਂ ਘਟਾ ਕੇ 18 ਸਾਲ ਕੀਤੀ ਗਈ ਤਾਂ ਕਿ ਦੇਸ਼ ਦੇ ਨੌਜਵਾਨ ਰਾਜਨੀਤਿਕ ਪ੍ਰਕਿਰਿਆ ਦਾ ਹਿੱਸਾ ਬਣ ਸਕਣ।
ਰਾਸ਼ਟਰੀ ਵੋਟਰ ਦਿਵਸ ਬਹੁਤ ਮਹਤੱਵਪੂਰਨ ਹੈ। ਭਾਰਤ ਵਿਸ਼ਵ ਦੇ ਵੱਡੇ ਲੋਕਤੰਤਰਿਕ ਅਤੇ ਨੌਜਵਾਨ ਜਨਸੰਖਿਆ ਦੀ ਬਹੁਤਾਤ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ। ਆਜਾਦੀ ਤੋਂ ਬਾਅਦ 26 ਜਨਵਰੀ 1950 ਚ ਸੰਵਿਧਾਨ ਲਾਗੂ ਹੋਇਆ ਅਤੇ ਦੇਸ਼ ਦੇ ਨਾਗਰਿਕਾਂ ਨੂੰ ਵੋਟ ਪਾਉਣ ਦਾ ਹੱਕ ਪ੍ਰਾਪਤ ਹੋਇਆ ।ਰਾਸ਼ਟਰੀ ਵੋਟਰ ਦਿਵਸ ਮੌਕੇ ਵੋਟਾਂ ਵਿਚ ਲੋਕਾਂ ਨੂੰ ਭਾਈਵਾਲ ਬਨਾਉਣ ਦੇ ਮੰਤਵ ਨਾਲ ਜਾਗਰੂਕਤਾ ਫੈਲਾਉਣ ਲਈ ਪੋਲਿੰਗ ਬੂਥ ਪੱਧਰ ਤੋਂ ਤਹਿਸੀਲ ,ਜਿਲ੍ਹਾ,ਰਾਜ ਅਤੇ ਦੇਸ਼ ਪੱਧਰੀ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ । ਦੇਸ਼ ਦਾ ਪ੍ਰੋਗਰਾਮ ਰਾਜਧਾਨੀ ਨਵੀਂ ਦਿੱਲੀ ਵਿੱਚ ਹੁੰਦਾ ਹੈ ਜਿਸ ਦੇ ਮੁੱਖ ਮਹਿਮਾਨ ਰਾਸ਼ਟਰਪਤੀ ਹੁੰਦੇ ਹਨ। ਰਾਜਪੱਧਰੀ ਸਮਾਗਮ ਰਾਜਪਾਲ ਦੀ ਪ੍ਰਧਾਨਗੀ ਹੇਠ ਕਰਵਾਏ ਜਾਂਦੇ ਹਨ । ਜਿਲ੍ਹਾ ਪੱਧਰੀ ਸਮਾਗਮ ਸਬੰਧਿਤ ਡਿਪਟੀ ਕਮਿਸ਼ਨਰਾਂ ਦੀ ਦੇਖ-ਰੇਖ ਹੇਠ ਕਰਵਾਏ ਜਾਂਦੇ ਹਨ।
ਰਾਸਟਰੀ ਵੋਟਰ ਦਿਵਸ ਸਬੰਧੀ ਸਕੂਲਾਂ ਕਾਲਜਾਂ ਵਿੱਚ ਲੇਖ, ਪੋਸਟਰ ਬਨਾਉਣ, ਨਾਅਰੇ ਲਿਖਣ ,ਚਿਤਰਕਾਰੀ, ਕਵਿੱਜ ਆਦਿ ਮੁਕਾਬਲੇ ਕਰਵਾਏ ਜਾਂਦੇ ਹਨ ਅਤੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਗਦ ਇਨਾਮ ਦੇ ਕੇ ਸਨਮਾਨਿਆ ਜਾਂਦਾ ਹੈ। ਪੋਲਿੰਗ ਬੂਥਾਂ ਤੇ ਵੀ ਰਾਸ਼ਟਰੀ ਵੋਟਰ ਦਿਵਸ ਨਾਲ ਸਬੰਧਿਤ ਛੋਟੇ ਸਮਾਗਮ ਕਰਵਾਏ ਜਾਂਦੇ ਹਨ। ਰਾਸ਼ਟਰੀ ਦਿਵਸ ਮੌਕੇ ਉਹਨਾਂ ਸਾਰੇ ਨੋਜਵਾਨਾ ਨੂੰ ਨਵੇਂ ਵੋਟਰਾਂ ਵਜੋਂ ਸ਼ਾਮਲ ਕੀਤਾ ਜਾਂਦਾ ਹੈ ਜਿਨ੍ਹਾਂ ਦੀ ਉਮਰ ਸਬੰਧਤ ਸਾਲ ਦੀ ਪਹਿਲੀ ਜਨਵਰੀ ਨੂੰ 18 ਸਾਲ ਦੀ ਹੋ ਜਾਂਦੀ ਹੈ । ਅਜਿਹੇ ਨਵੇਂ ਰਜਿਸਟਰ ਹੋਏ ਵੋਟਰਾਂ ਨੂੰ ਚੋਣ ਫੋਟੋ ਸ਼ਨਾਖਤੀ ਕਾਰਡ ਦੇ ਕੇ ਚੋਣ ਪ੍ਰਕਿਰਿਆ ਨਾਲ ਜੋੜਿਆ ਜਾਂਦਾ ਹੈ ਅਤੇ ਇੱਕ ਬੈਜ ਲਗਾ ਕੇ ਸਨਮਾਨਿਤ ਕੀਤਾ ਜਾਂਦਾ ਹੈ ਜਿਸ ਤੇ ‘ਵੋਟਰ ਹੋਣ ਦਾ ਮਾਣ-ਵੋਟ ਪਾਉਣ ਲਈ ਤਿਆਰ’ ਲਿਖਿਆ ਹੁੰਦਾ ਹੈ ਅਤੇ ਵੋਟਰਾਂ ਨੂੰ ਸਹੁੰ ਚੁਕਾਈ ਜਾਂਦੀ ਹੈ । ਲੋਕਾਂ ਨੂੰ ਇੰਨੀ ਵੱਡੀ ਗਿਣਤੀ ਵਿੱਚ ਚੋਣ ਪ੍ਰਕਿਰਿਆ ਨਾਲ ਜੋੜਨ ਦਾ ਇਹ ਭਾਰਤ ਅਤੇ ਦੁਨੀਆਂ ਵਿਚ ਅਨੋਖਾ ਤਜ਼ਰਬਾ ਹੈ। ਇਸ ਦਿਨ ਆਮ ਜਨਤਾ ਨੂੰ ਵੋਟਰ ਬਨਣ, ਸ਼ਨਾਖਤੀ ਕਾਰਡ ਬਨਾਉਣ ਅਤੇ ਵੋਟ ਪਾਉਣ ਦੇ ਅਧਿਕਾਰ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ ।
ਭਾਰਤੀ ਚੋਣ ਕਮਿਸ਼ਨ ਦੀ ਕਾਰਗੁਜਾਰੀ ਬਹੁਤ ਪ੍ਰਭਾਵਸ਼ਾਲੀ ਹੈ। ਇਸ ਵੱਲੋ ਅਨੇਕਾਂ ਤਰ੍ਹਾਂ ਦੀਆਂ ਤਬਦੀਲੀਆਂ ਕਰ ਕੇ ਵਿਅਕਤੀ ਨੂੰ ਵੋਟ ਪਾਉਣ ਦੇ ਅਧਿਕਾਰ ਨੂੰ ਸ਼ੰਕਾ ਰਹਿਤ ਬਨਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ । ਪੂਰੀ ਵੋਟਿੰਗ ਪ੍ਰਣਾਲੀ ਨੂੰ ਕੰਪਿਊਟਰਾਇਜ਼ਡ ਕੀਤਾ ਜਾ ਰਿਹਾ ਹੈ ਤਾਂ ਕਿ ਵੋਟਰ ਚੋਣ ਸਬੰਧੀ ਕੋਈ ਵੀ ਜਾਣਕਾਰੀ ਲੈ ਸਕਣ। ਪ੍ਰਚਲਤ ਬੈਲਟ ਬਕਸਿਆਂ ਅਤੇ ਬੈਲਟ ਪੇਪਰਾਂ ਦੀ ਥਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਰਤੋ ਸ਼ੁਰੂ ਕੀਤੀ ਗਈ ਹੈ ।
ਨਰੋਏ ਸਮਾਜ ਦੀ ਸਿਰਜਣਾ ਅਤੇ ਸ਼ਕਤੀਸ਼ਾਲੀ ਰਾਸ਼ਟਰ ਦੇ ਨਿਰਮਾਣ ਲਈ ਨੌਜਵਾਨ ਪੀੜੀ ਦੁਆਰਾ ਵੋਟ ਦੇ ਅਧਿਕਾਰ ਦੀ ਸੋਝੀ ਭਰਪੂਰ ਵਰਤੋ ਕਰਨੀ ਬੇਹਦ ਜ਼ਰੂਰੀ ਹੈ। ਚੋਣ ਲੋਕਤੰਤਰ ਦਾ ਨੀਹਂ ਪੱਥਰ ਹੁੰਦਾ ਹੈ। ਹਰ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਹੀਦੀ ਹੈ ਅਤੇ ਬਿਨਾਂ ਕਿਸੇ ਲਾਲਚ ਤੋ ਵੋਟ ਪਾਉਣੀ ਚਹੀਦੀ ਹੈ । ਚੋਣ ਉਮੀਦਵਾਰ ਦੀ ਯੋਗਤਾ ਪਰਖ ਕੇ ਵੋਟ ਦਾ ਇਸਤੇਮਾਲ ਕਰਨਾ ਚਹੀਦਾ ਹੈ। ਵੋਟ ਪਾਉਣ ਸਮੇ ਲਿੰਗ, ਜਾਤੀ, ਧਰਮ ਆਦਿ ਦਾ ਭੇਦ ਭਾਵ ਨਹੀ ਕਰਨਾ ਚਹੀਦਾ। ਨੋਟਾਂ ਜਾਂ ਨਸ਼ੇ ਨਾਲ ਵੋਟਾਂ ਖਰੀਦਣ ਦੀ ਆਗਿਆ ਨਹੀ ਦੇਣੀ ਚਾਹੀਦੀ। ਸਾਫ-ਸੁਥਰੇ ਅਕਸ ਵਾਲੇ ਉਮੀਦਵਾਰ ਨੂੰ ਵੋਟ ਪਾਉਣੀ ਚਾਹੀਦੀ ਹੈ।
ਲੋਕਾਂ ਨੂੰ ਚੋਣ ਪ੍ਰਕਿਰਿਆ ਦਾ ਹਿੱਸਾ ਬਨਾਉਣ ਅਤੇ ਨੌਜਵਾਨ ਵਰਗ ਨੂੰ ਵੋਟਰ ਬਨਣ ਲਈ ਪ੍ਰੇਰਤ ਕਰਨ ਲਈ ਸੂਬੇ ਦਾ ਚੋਣ ਕਮਿਸ਼ਨ ਸ਼ਲਾਘਾਯੋਗ ਉਪਰਾਲੇ ਕਰ ਰਿਹਾ ਹੈ। ਪਿਛਲੀ ਵਾਰ ਤਾਂ ਸੋਸ਼ਲ ਮੀਡੀਆ ਰਾਹੀਂ ਸੂਬੇ ਦੇ ਮੁੱਖ ਚੋਣ ਅਫਸਰ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਅਤੇ ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣਾਉਣ ਲਈ ਵੱਖ-2 ਗਤੀਵਿਧੀਆਂ ਰਾਹੀਂ ਉਪਰਾਲੇ ਕੀਤੇ ਸਨ, ਜਿਸ ਦੀ ਪ੍ਰਸ਼ੰਸਾ ਕਰਨੀ ਬਣਦੀ ਹੈ।
ਕਈ ਲੋਕ ਸੋਚਦੇ ਹਨ ਕਿ ਮੇਰੀ ਇੱਕ ਵੋਟ ਨਾਲ ਕੀ ਫਰਕ ਪੈਦਾਂ ਹੈ ਪਰ ਇਤਿਹਾਸ ਗਵਾਹ ਹੈ ਕਿ ਇੱਕ ਇਕੱਲੀ ਵੋਟ ਵੀ ਬਹੁਤ ਸ਼ਕਤੀਸ਼ਾਲੀ ਸਾਬਤ ਹੁੰਦੀ ਹੈ। ਲੋਕਤੰਤਰ ਨੂੰ ਸਹੀ ਅਰਥਾਂ ਵਿੱਚ ਸਫਲ ਬਨਾਉਣ ਲਈ ਵੋਟ ਦੇ ਸਹੀ ਇਸਤੇਮਾਲ ਸਬੰਧੀ ਜਾਗਰੂਕਤਾ ਪੈਦਾ ਕਰਨ ਅਧਿਆਪਕ ਅਤੇ ਵਿਦਿਆਰਥੀ ਅਹਿਮ ਭੂਮਿਕਾ ਨਿਭਾ ਰਹੇ ਹਨ। ਅੰਤ ਵਿੱਚ ਇਹੀ ਅਪੀਲ ਕਰਨੀ ਚਾਹਾਂਗਾਂ ਕਿ ਹਰ ਸਾਲ ਪਹਿਲੀ ਜਨਵਰੀ ਨੂੰ ਆਪਣੀ 18 ਸਾਲ ਦੀ ਉਮਰ ਪੂਰੀ ਕਰ ਰਹੇ ਨੌਜਵਾਨਾਂ ਨੂੰ ਆਪਣੀ ਵੋਟ ਜਰੂਰ ਬਨਵਾਉਣੀ ਚਾਹੀਦੀ ਹੈ ਅਤੇ ਆਪਣੀ ਪਸੰਦ ਦੀ ਸਰਕਾਰ ਬਣਾਉਣ ਲਈ ਚੋਣ ਪ੍ਰਕਿਰਿਆ ਵਿਚ ਹਿੱਸਾ ਵੀ ਲਾਜ਼ਮੀ ਲੈਣਾ ਚਾਹੀਦਾ ਹੈ। ਜੈ ਹਿੰਦ !!

ਵਿਜੈ ਗੁਪਤਾ, ਸ.ਸ. ਅਧਿਆਪਕ

Author: gkscrapbook

This is a non-profit site for all those students who are aspirants of competitive exams of different kinds. We don't provide knowledge in bulk but a small spoon of little knowledge is sufficient for containing the continuous studies.

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out /  Change )

Google photo

You are commenting using your Google account. Log Out /  Change )

Twitter picture

You are commenting using your Twitter account. Log Out /  Change )

Facebook photo

You are commenting using your Facebook account. Log Out /  Change )

Connecting to %s